ਨਵਾਂਸ਼ਹਿਰ-ਫਿਲੌਰ ਰੋਡ ‘ਤੇ ਪਿੰਡ ਭਾਰਟਾ ਨੇੜੇ ਮੋਟਰਸਾਈਕਲ ਅਤੇ ਥਾਰ ਦੀ ਆਪਸ ‘ਚ ਟੱਕਰ ਹੋ ਗਈ। ਦੱਸ ਦਇਏ ਕਿ ਇਸ ਟੱਕਰ ‘ਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋਇਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦੀ 22 ਸਾਲਾਂ ਇੰਦਰਜੀਤ ਬੰਗੜ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਰਾਮ ਜੀ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਵਿਆਹ ਸਮਾਗਮ ਲਈ ਘਰੋਂ ਨਿਕਲਿਆ ਸੀ ਅਤੇ ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਤੋਂ ਬਾਅਦ ਪਿਤਾ ਨੇ ਕਿਹਾ ਕਿ ਥਾਰ ਗੱਡੀ ਦੇ ਡਰਾਈਵਰ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਹੁਣ ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।