ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ 22 ਫਰਵਰੀ ਦਿਨ ਵੀਰਵਾਰ ਨੂੰ ਅਹਿਮ ਬੈਠਕ ਸੱਦੀ ਗਈ ਹੈ। ਇਹ ਬੈਠਕ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਬਜਟ ਇਜਲਾਸ ਬੁਲਾਉਣ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।