ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 20 ਤੋਂ 23 ਫਰਵਰੀ ਤੱਕ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਾ ਸੀ। ਪਰ ਹੁਣ ਰਾਜਪਾਲ ਨੇ ਸਰਹੱਦੀ ਖੇਤਰ ਦਾ ਆਪਣਾ ਦੌਰਾ ਅਚਾਨਕ ਰੱਦ ਕਰ ਦਿੱਤਾ ਹੈ। ਹੁਣ ਉਹ ਇਹ ਦੌਰਾ 12 ਤੋਂ 14 ਅਪ੍ਰੈਲ ਤੱਕ ਕਰਨਗੇ। ਦੱਸ ਦਇਏ ਕਿ ਦੇਸ਼ ਦੇ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਭੇਜਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਸੀ। ਉਨ੍ਹਾਂ ਦੀ ਫੇਰੀ ਤੋਂ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ।
ਰਾਜਪਾਲ ਦੇ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਕੇਂਦਰੀ ਏਜੰਸੀਆਂ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾਣੀਆਂ ਸਨ। ਇਸ ਦੌਰੇ ਦੌਰਾਨ ਮੁੱਖ ਸਕੱਤਰ, DGP ਪੰਜਾਬ, BSF ਪੰਜਾਬ ਫਰੰਟੀਅਰ ਦੇ ਅਧਿਕਾਰੀ, ਫੌਜ ਦੇ ਅਧਿਕਾਰੀ, ਐਨਆਈਏ ਅਧਿਕਾਰੀ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ। ਰਾਜਪਾਲ ਪੁਰੋਹਿਤ ਨੇ ਆਪਣੇ ਪਿਛਲੇ ਪੰਜ ਦੌਰਿਆਂ ਦੌਰਾਨ ਨਸ਼ਿਆਂ ਬਾਰੇ ਚਿੰਤਾ ਪ੍ਰਗਟਾਈ ਸੀ। ਉਨ੍ਹਾਂ ਦੇ ਹੁਕਮਾਂ ‘ਤੇ ਪੇਂਡੂ ਖੇਤਰਾਂ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ। ਜਿਸ ਦੇ ਕਾਫੀ ਚੰਗੇ ਨਤੀਜੇ ਸਾਹਮਣੇ ਆਏ ਹਨ।