ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦੀ ਅੱਜ ਸਵੇਰੇ 11 ਵਜੇ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ ਰਿਹਾਇਸ਼ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾਣਗੇ ਦੀ ਉਮੀਦ ਹੈ। ਸੂਤਰਾਂ ਮੁਤਾਬਕ ਇਸ ਮੀਟਿੰਗ ‘ਚ ਬਜਟ ਸੈਸ਼ਨ ਨੂੰ ਲੈ ਕੇ ਐਲਾਨ ਹੋ ਸਕਦਾ ਹੈ, ਜਿਸ ਕਰਕੇ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਮਾਰਚ ਦੇ ਸ਼ੁਰੂ ਵਿੱਚ ਬਜਟ ਸੈਸ਼ਨ ਸੱਦਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਬਜਟ ਸੈਸ਼ਨ 4 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਸਮਾਂ ਇੱਕ ਹਫ਼ਤੇ ਦਾ ਹੋਵੇਗਾ। ਹਾਲਾਂਕਿ ਸੈਸ਼ਨ ਨੂੰ ਲੈ ਕੇ ਅੰਤਿਮ ਮਨਜ਼ੂਰੀ ਕੈਬਨਿਟ ਮੀਟਿੰਗ ‘ਚ ਹੀ ਦਿੱਤੀ ਜਾਵੇਗੀ।