ਕਿਸਾਨ ਅੰਦੋਲਨ ਦੇ ਚੱਲਦੇ ਸਰਕਾਰ ਵੱਲੋਂ ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਦੀ ਮਿਆਦ ਵਧਾ ਦਿੱਤੀ ਗਈ ਹੈ। ਸਰਕਾਰ ਨੇ ਹੁਣ ਨਵਾਂ ਹੁਕਮ ਜਾਰੀ ਕੀਤਾ ਹੈ। ਹਰਿਆਣਾ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਹੁਣ 23 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ। ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ’ਤੇ ਪਾਬੰਦੀ ਵਧਾ ਦਿੱਤੀ ਗਈ ਹੈ ਤੇ ਇਹਨਾਂ ‘ਚ ਅਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਸ਼ਾਮਲ ਹਨ।
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਭੜਕਾਊ ਜਾਣਕਾਰੀ ਫੈਲਾਉਣ ਲਈ ਇੰਟਰਨੈੱਟ ਸੇਵਾਵਾਂ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ। ਅਜਿਹੇ ‘ਚ ਮੋਬਾਇਲ ਇੰਟਰਨੈੱਟ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਅੱਗੇ ਲਿਆ ਗਿਆ ਹੈ। ਹਾਲਾਂਕਿ ਅੰਦੋਲਨਕਾਰੀ ਕਿਸਾਨ ਅਜੇ ਵੀ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।