ਪੰਜਾਬ ਸਰਕਾਰ ਨੇ 5 ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਵੇਰਵਿਆਂ ਅਨੁਸਾਰ ਸੂਬੇ ‘ਚ ਦਸੰਬਰ 2018 ‘ਚ ਪੰਚਾਇਤੀ ਚੋਣਾਂ ਹੋਈਆਂ ਸਨ ਜਿਸ ਵਿਚ 13276 ਸਰਪੰਚ ਤੇ 83831 ਪੰਚਾਂ ਦੀ ਚੋਣ ਕੀਤੀ ਗਈ ਸੀ।
ਕਾਬਿਲੇਗੌਰ ਹੈ ਕਿ ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗ੍ਰਾਮ ਪੰਚਾਇਤਾਂ ਭੰਗ ਕਰਨ ਲਈ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ। ਇਸ ਖ਼ਿਲਾਫ਼ ਕੁਝ ਗ੍ਰਾਮ ਪੰਚਾਇਤਾਂ ਨੇ HC ਦਾ ਦਰਵਾਜ਼ਾ ਖੜਕਾਇਆ ਸੀ ਤੇ ਅਦਲਤ ਦੇ ਦਖ਼ਲ ਤੋਂ ਬਾਅਦ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ਉਤੇ ਯੂ-ਟਰਨ ਲੈਣਾ ਪਿਆ ਸੀ।