ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਦੁਪਹਿ ਕਰੀਬ 12 ਵਜੇ ਆਪਣੇ ਸੈਂਕੜੇ ਕਾਂਗਰਸੀ ਵਰਕਰਾਂ ਸਮੇਤ ਡੀਸੀ ਦਫ਼ਤਰ ਵਿਖੇ ਗ੍ਰਿਫ਼ਤਾਰੀ ਦੇਣਗੇ। ਇਸ ਲਈ ਬਿੱਟੂ ਨੇ ਵਰਕਰਾਂ ਨੂੰ ਫਿਰੋਜ਼ਪੁਰ ਰੋਡ ਤੇ ਸਥਿਤ ਫਰੈਂਡਜ਼ ਰੀਜੈਂਸੀ ਦੀ ਪਾਰਕਿੰਗ ਤੇ 11 ਵਜੇ ਪੁੱਜਣ ਦੀ ਅਪੀਲ ਕੀਤੀ ਹੈ। ਬਿੱਟੂ ਨੇ ਕਿਹਾ ਕਿ ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ ਪਰ ਉਹ ਜ਼ਾਲਮ ਸਰਕਾਰ ਦੇ ਜ਼ੁਲਮਾਂ ਤੋਂ ਡਰਨ ਵਾਲੇ ਨਹੀਂ ਹਨ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਸ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਨਹੀਂ ਡਰਦੇ।
ਇਸ ਸਭ ਤੋਂ ਬਾਅਦ ਬਿੱਟੂ ਨੇ ਕਿਹਾ ਕਿ ਸਰਕਾਰ ਨੇ ਨਗਰ ਨਿਗਮ ਜ਼ੋਨ-ਏ ਵਿੱਚ ਤਾਲਾਬੰਦੀ ਦੇ ਵਿਰੋਧ ਵਿੱਚ ਕਾਂਗਰਸੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜ਼ਿਕਰ ਕਰ ਦਇਏ ਕਿ ਲੁਧਿਆਣਾ ਪੁਲਿਸ ਨੇ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾਰ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ FIR ਵਿੱਚ ਨਾਮਜ਼ਦ ਕੀਤਾ ਹੈ। 4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦੇਣ ਜਾ ਐਲਾਨ ਕੀਤਾ ਸੀ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।