ਲੁਧਿਆਣਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਬਰੋਟਾ ਰੋਡ ਦੇ ਇਲਾਕੇ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਥੇ ਇੱਕ ਕਮਰੇ ‘ਚੋਂ ਬਦਬੂ ਆਉਣ ਲੱਗ ਪਈ। ਇਸ ਸਬੰਧੀ ਜਦੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦਰਵਾਜ਼ਾ ਤੋੜਿਆ ਅਤੇ ਇਸੇ ਦੌਰਾਨ ਅੰਦਰੋਂ ਵਿਅਕਤੀ ਦੀ ਗਲ਼ੀ ਹੋਈ ਲਾਸ਼ ਬਰਾਮਦ ਹੋਈl
ਥਾਣਾ ਸ਼ਿਮਲਾਪੁਰੀ ਦੀ ਪੁਲਿਸ ਮੁਤਾਬਕ ਲਾਸ਼ ਇਕ ਹਫਤੇ ਤੋਂ ਵੱਧ ਪੁਰਾਣੀ ਹੈl ਕਿਹਾ ਜਾ ਰਿਹਾ ਹੈ ਕਿ ਮਰਨ ਵਾਲੇ ਦੇ ਕੋਲੋ ਕੋਈ ਵੀ ਪਛਾਣ ਪੱਤਰ ਨਹੀਂ ਮਿਲਿਆ ਪਰ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਜਗਤਾਰ ਸਿੰਘ (45) ਹੈ l ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾ ਦਿੱਤਾ ਹੈl ਮੰਗਲਵਾਰ ਭਾਵ ਅੱਜ ਨੂੰ ਪੋਸਟਮਾਰਟਮ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।