ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਜੱਜਾਂ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੁਕਮਾਂ ‘ਤੇ ਤਰੱਕੀ ਦਿੱਤੀ ਗਈ ਹੈ। ਇੰਨਾਂ ਜੱਜਾਂ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10, ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ 2 ਅਤੇ ਮੱਧ ਪ੍ਰਦੇਸ਼ ਦੇ 1 ਜੱਜ ਸ਼ਾਮਲ ਹਨ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਾਰੇ 13 ਜੱਜਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ।