ਪਾਕਿਸਤਾਨ ਲਗਾਤਾਰ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਿਹਾ ਹੈ। ਕਸ਼ਮੀਰ ਤੋਂ ਲੈ ਕੇ ਪੰਜਾਬ ਤੱਕ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਹਾਲਾਂਕਿ ਭਾਰਤੀ ਫੌਜ ਵੱਲੋਂ ਹਰ ਵਾਰ ਪਾਕਿਸਤਾਨ ਨੂੰ ਮੂੰਹਤੋੜਵਾਂ ਜਵਾਬ ਦਿੱਤਾ ਜਾਂਦਾ ਹੈ। ਇਸਦੇ ਬਾਵਜੂਦ ਉਹ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ।
ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਸਰਹੱਦ ‘ਤੇ ਚੌਕਸ ਜਵਾਨਾਂ ਵੱਲੋਂ ਅਸਮਾਨ ਵਿੱਚ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਆਉਂਦਿਆਂ ਵੇਖ ਜਵਾਨਾਂ ਵੱਲੋਂ 51 ਦੇ ਕਰੀਬ ਫਾਇਰ ਕੀਤੇ ਗਏ। ਇੱਥੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਵੀ ਬੀਓਪੀ ਪੰਜ ਗਰਾਈਆਂ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਰਹੇ ਪਾਕਿਸਤਾਨੀ ਡਰੋਨ ਤੇ ਫਾਇਰਿੰਗ ਕਰਕੇ ਘੁਸਪੈਠ ਦੀ ਕੋਸ਼ਿਸ਼ ਨੂੰ ਨਕਾਮ ਕੀਤਾ ਗਿਆ ਸੀ।