ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਘਰ ਅੰਦਰ ਨਜ਼ਰਬੰਦ ਕਰਕੇ ਉਨ੍ਹਾਂ ਦੇ ਪੂਰੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਦਰਅਸਲ ਕੁੱਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਦੇ ਦੋਸ਼ ‘ਚ ਰਵਨੀਤ ਬਿੱਟੂ ਖ਼ਿਲਾਫ਼ FIR ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਬਿੱਟੂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਪ੍ਰਦਰਦਸ਼ਨ ਦੌਰਾਨ ਬਿੱਟੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲਾਂਕਿ ਰਵਨੀਤ ਬਿੱਟੂ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਆਉਣ ਵਾਲੇ ਦਿਨਾਂ ‘ਚ ਹੋਰ ਸਰਕਾਰੀ ਦਫ਼ਤਰਾਂ ਨੂੰ ਤਾਲੇ ਲਾਏ ਜਾਣਗੇ
ਹੁਣ ਰਵਨੀਤ ਸਿੰਘ ਬਿੱਟੂ ਵਲੋਂ ਇਕ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਜਿਹਦੇ ਚਲੱਦਿਆ ‘ਚ ਰਵਨੀਤ ਬਿੱਟੂ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਬਿੱਟੂ ਨੂੰ ਸੁਰੱਖਿਆ ਕਾਰਨਾਂ ਕਰਕੇ ਘਰ ਅੰਦਰ ਨਜ਼ਰਬੰਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਦੇ ਨਾਲ-ਨਾਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੂੰ ਵੀ ਘਰ ਅੰਦਰ ਨਜ਼ਰਬੰਦ ਕੀਤਾ ਗਿਆ ਹੈ।।