ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀਆਂ ਰਜਿਸਟ੍ਰੇਸ਼ਨ ਨੂੰ ਲੈ ਕੇ ਸਖ਼ਤ ਰੁੱਖ ਅਪਣਾਇਆ ਹੈ। PSEB ਨੇ ਉਨ੍ਹਾਂ ਸਾਰੇ ਸਕੂਲਾਂ ‘ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ 2023-24 ਲਈ 9ਵੀਂ ਅਤੇ 11ਵੀਂ ਜਮਾਤ ‘ਚ ਬਾਹਰੀ ਸੂਬਿਆਂ ਜਾਂ ਦੂਜੇ ਬੋਰਡ ਦੇ ਦਾਖ਼ਲ ਕੀਤੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਬੰਧੀ ਉਕਤ ਸਾਰੇ ਸਕੂਲਾਂ ਨੂੰ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ, “ਉਹ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਹਰ ਤਰ੍ਹਾਂ ਦੇ ਦਸਤਾਵੇਜ਼ 28 ਮਾਰਚ ਤੱਕ ਸਿੱਖਿਆ ਬੋਰਡ ਕੋਲ ਜਮ੍ਹਾਂ ਕਰਵਾ ਦੇਣ। ਅਜਿਹਾ ਨਾ ਕਰਨ ਵਾਲੇ ਸਕੂਲਾਂ ਦੇ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਸਿੱਖਿਆ ਬੋਰਡ ਵੱਲੋਂ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਅਕੈਡਮੀ ਜਾਂ ਕੋਈ ਸਕੂਲ ਵਿਦਿਆਰਥੀਆਂ ਦੇ ਨਿਰਧਾਰਿਤ ਸਮੇਂ ਤੋਂ ਬਾਅਦ ਜਾਅਲੀ ਰਜਿਸਟ੍ਰੇਸ਼ਨ ਦਸਤਾਵੇਜ਼ ਤਿਆਰ ਨਾ ਕਰ ਸਕੇ।