ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬੀਤੇ ਦਿਨੀਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਤੇ ਅੱਜ ਉਨ੍ਹਾਂ ਨੇ ਕਰਨਾਲ ਵਿਧਾਨ ਸਭਾ ਸੀਟ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਅਜਿਹੇ ‘ਚ ਹੁਣ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫ਼ਾ ਦਿੱਤਾ ਸੀ ਪਰ ਅਜੇ ਤੱਕ ਉਨ੍ਹਾਂ ਦਾ ਅਸਤੀਫ਼ਾ ਮੰਨਜੂਰ ਨਹੀਂ ਕੀਤਾ ਗਿਆ ਹੈ।