ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰ ਦਿੱਲੀ ‘ਚ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ , “ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਮਾਮਲੇ ‘ਚ ਧਿਆਨ ਹਟਾਉਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਉਹ ED ਦੀ ਹਿਰਾਸਤ ‘ਚ ਡਰਾਮਾ ਕਰ ਰਹੇ ਹਨ। ਉਨਾਂ ਨੇ ਐਲਜੀ ਅਤੇ ਈਡੀ ਦੇ ਡਾਇਰੈਕਟਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ ਝੂਠੇ ਪੱਤਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ
ਇਸ ਤੋਂ ਬਾਅਦ ਸਿਰਸਾ ਨੇ ਕਿਹਾ ਕਿ ‘ਜਿਸ ਤਰ੍ਹਾਂ ਗੈਂਗਸਟਰ ਜੇਲ੍ਹ ‘ਚ ਬੈਠੇ ਆਪਣਾ ਗੈਂਗ ਚਲਾਉਂਦੇ ਹਨ,ਅਰਵਿੰਦ ਕੇਜਰੀਵਾਲ ਉਸ ਤਰ੍ਹਾਂ ਹੀ ਮੁੱਖ ਮੰਤਰੀ ਦਫ਼ਤਰ ਨੂੰ ਚਲਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵਰਗਾ ਭ੍ਰਿਸ਼ਟ ਵਿਅਕਤੀ ਮੁੱਖ ਮੰਤਰੀ ਬਣ ਕੇ ਨਹੀਂ ਰਹਿ ਸਕਦਾ ਅਤੇ ਉਸ ਨੂੰ ਅਸਤੀਫ਼ਾ ਦੇਣਾ ਪਵੇਗਾ।
ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ED ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ’ਚ ਭਾਰੀ ਰੋਸ ਹੈ। ਕੇਜਰੀਵਾਲ ਦੀ ਰਿਹਾਈ ਲਈ ਆਮ ਆਦਮੀ ਪਾਰਟੀ ਦੇ ਵਰਕਰ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।