ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਬੀਤੀ ਦੇਰ ਰਾਤ ਨੂੰ ਗੁਰਦੁਆਰਾ ਮਹੰਤ ਸਾਹਿਬ ਦੇ ਬਾਹਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਪੂਰੇ ਸ਼ਹਿਰ ‘ਚ ਸੁਣਾਈ ਦਿੱਤੀ ਅਤੇ ਗੁਰਦੁਆਰੇ ਸਮੇਤ ਆਲੇ-ਦੁਆਲੇ ਦੇ ਘਰਾਂ ਦੀਆਂ ਕੰਧਾਂ ’ਚ ਤਰੇੜ੍ਹਾਂ ਆ ਗਈਆਂ। ਜਿਸ ਕਾਰਨ ਪੂਰੇ ਇਲਾਕੇ ‘ਚ ਡਰ ਅਤੇ ਦਹਿਸ਼ਤ ਦਾ ਮਾਹੌਲ ਛਾ ਗਿਆ ਹੈ।
ਫਿਲਹਾਲ ਇਸ ਧਮਾਕੇ ‘ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ। ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ‘ਚ ਐੱਸਓਜੀ, ਪੁਲਿਸ, ਸੀਆਰਪੀਐੱਫ ਅਤੇ ਫੌਜ ਦੇ ਜਵਾਨ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਅੱਤਵਾਦੀਆਂ ਵੱਲੋਂ ਚੀਨੀ ਹੱਥਗੋਲੇ ਸੁੱਟੇ ਜਾਣ ਤੋਂ ਬਾਅਦ ਧਮਾਕਾ ਹੋਇਆ ਹੈ। ਜਿਸ ਤੋਂ ਮਗਰੋਂ ਇਲਾਕੇ ‘ਚ ਘੇਰਾਬੰਦੀ ਕਰ ਦਿੱਤੀ ਹੈ।