ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ‘ਚ ਪੈਂਦੇ ਨਾਨਕਮੱਤਾ ਗੁਰਦੁਆਰੇ ਸਾਹਿਬ ਦੇ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਤਰਸੇਮ ਸਿੰਘ ਤੜਕੇ ਸਵੇਰੇ ਡੇਰੇ ਤੋਂ ਬਾਹਰ ਸੈਰ ਕਰਨ ਗਏ ਹੋਏ ਸਨ ਅਤੇ ਉੱਥੇ ਦੋ ਮੋਟਰ ਸਾਈਕਲ ਸਵਾਰ ਬਦਮਾਸ਼ ਪਹਿਲਾਂ ਤੋਂ ਹੀ ਘਾਤ ਲੈ ਕੇ ਬੈਠੇ ਹੋਏ ਸਨ, ਜਿਵੇਂ ਹੀ ਬਾਬਾ ਤਰਸੇਮ ਸਿੰਘ ਉੱਥੋਂ ਲੰਘ ਰਹੇ ਸਨ ਤਾਂ ਮੋਟਰ ਸਾਈਕਲ ਸਵਾਰਾਂ ਨੇ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਬਾਬਾ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਏ।
ਇਸ ਘਟਨਾ ਤੋਂ ਬਾਅਦ ਤਰਸੇਮ ਸਿੰਘ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉੱਤਰਾਖੰਡ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਦੱਸਿਆ ਕਿ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਐਸਟੀਐਫ ਦੇ ਨਾਲ ਕਈ ਪੁਲਿਸ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ।