ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਪੂਰੀ ਗਰਮਾਈ ਹੋਈ ਹੈ। ਇਸੇ ਵਿਚਾਲੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ।
ਇਸ ਸਬੰਧੀ ਮੰਤਰੀ ਕੁਲਦੀਪ ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝਾ ਕਰਦਿਆਂ ਲਿਖਿਆ, “ਰਾਧਾ ਸੁਆਮੀ ਦਿਆਲ ਕੀ ਦਿਆ”। ਅੱਜ, ਰਾਧਾ ਸੁਆਮੀ (ਸਤਿਸੰਗ ਬਿਆਸ) ਦੇ ਅਧਿਆਤਮਿਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ।
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ 8 ਸੀਟਾਂ ‘ਤੇ 8 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਜਿਸ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।