ਪੰਜਾਬ ‘ਚ ਨਸ਼ਾ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਵੱਧ ਰਹੇ ਨਸ਼ੇ ਨੂੰ ਨੱਥ ਪਾਉਣ ਲਈ ਗੁਰਦਾਸਪੁਰ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕਾਬੂ ਕਰਕੇ ਵੱਡੀ ਮਾਤਰਾ ਵਿਚ ਹੈਰੋਇਨ, ਹਥਿਆਰ ਤੇ ਇੱਕ ਗੱਡੀ ਵੀ ਬਰਾਮਦ ਕੀਤੀ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ SSP ਹਰੀਸ਼ ਕੁਮਾਰ ਨੇ ਦੱਸਿਆ ਕਿ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ 5 ਮਈ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਸਰਬਜੀਤ ਸਿੰਘ ਉਰਫ ਸਾਬੂ ਵਾਸੀ ਨਵਾਂ ਕੱਟੜਾ ਕਲਾਨੌਰ ਦੇ ਘਰ ਛਾਪਾ ਮਾਰਿਆ ਗਿਆ।
ਪੁਲਿਸ ਪਾਰਟੀ ਨੂੰ ਵੇਖ ਕੇ ਮੁਲਜ਼ਮ ਭੱਜਣ ਦੀ ਨੀਅਤ ਨਾਲ ਮਕਾਨ ਦੀ ਛੱਤ ‘ਤੇ ਚੜ੍ਹ ਗਿਆ ਅਤੇ ਇਸ ਦੌਰਾਨ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਤੋਂ ਸਖਤੀ ਨਾਲ ਪੁੱਛਗਿਛ ਕਰਨ ‘ਤੇ ਉਸ ਕੋਲੋਂ ਇਕ ਪਿਸਤੌਲ ਸਣੇ ਮੈਗਜ਼ੀਨ ਤੇ 12 ਰੌਂਦ ਜਿੰਦਾ ਬਰਾਮਦ ਕੀਤੇ ਗਏ। ਇਸ ਸਭ ਤੋਂ ਬਾਅਦ ਮੁਲਜ਼ਮ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਥਾਣਾ ਕਲਾਨੌਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਕਾਰੋਬਾਰ ਕਰਦਾ ਹੈ ਜਿਸ ਖਿਲਾਫ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ 4 ਮਾਮਲੇ ਦਰਜ ਹਨ