ਆਈ ਪੀ ਐਸ ਦੀ ਨੌਕਰੀ ਛੱਡ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ, ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਵੱਲੋਂ ਉਨ੍ਹਾਂ ਨੂੰ Ex ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਤੇ ਇਸ ਸਬੰਧੀ ਪੰਜਾਬ ਕਾਂਗਰਸ ਨੇ ਹੁਕਮ ਜਾਰੀ ਕਰ ਦਿੱਤੇ ਹਨ।
ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਨਾਲ ਹੀ ਪਾਰਟੀ ਲਈ ਵੀ ਕੰਮ ਕਰਦੇ ਰਹਿਣਗੇ।