ਪੰਜਾਬ ਵਿੱਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਸਰਕਾਰ ਨੂੰ ਅਜਿਹੇ ਗੀਤਾਂ ਦੀ ਸੂਚੀ ਦੇਣ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਅਜਿਹੇ ਗੀਤਾਂ ਦੇ ਮਾਮਲਿਆਂ ‘ਚ ਕਿੰਨੀਆਂ ਐੱਫ.ਆਈ.ਆਰ.ਦਰਜ ਕੀਤੀਆਂ ਗਈਆਂ ਹਨ,ਇਸ ਦਾ ਬਿਓਰਾ ਵੀ ਅਗਲੀ ਸੁਣਵਾਈ ਵਿਚ ਸੌਂਪਿਆ ਜਾਵੇ।
ਦੱਸ ਦਈਏ ਕਿ ਪਿਛਲੀ ਸੁਣਵਾਈ ‘ਚ ਅਦਾਲਤ ਨੇ ਪੰਜਾਬ ‘ਚ ਜਨਤਕ ਥਾਵਾਂ ‘ਚ ਹਥਿਆਰਾਂ ਦੀ ਵਿਆਪਕ ਵਰਤੋਂ ਅਤੇ ਅਪਰਾਧ ਕਰਨ ਲਈ ਲਾਇਸੰਸਸ਼ੁਦਾ ਬੰਦੂਕਾਂ ਦੀ ਵਰਤੋਂ ‘ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਸੀ ਕਿ ਪਾਬੰਦੀ ਦੇ ਬਾਵਜੂਦ ਕੋਈ ਬਦਲਾਅ ਨਜ਼ਰ ਨਹੀਂ ਆਇਆ ਹੈ।