ਪੰਜਾਬੀ ਦਾ ਇੱਕ ਗੀਤ ਅੱਜ ਉਸ ਵੇਲੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਟੀਕ ਬੈਠ ਗਿਆ ਜਦੋਂ ਨਵਾਂ ਸਹਿਰ ‘ਚ CM ਮਾਨ ਵੱਲੋਂ ਰੋਡ ਸ਼ੋਅ ਕੀਤਾ ਜਾ ਰਿਹਾ ਸੀ ਅਤੇ ਇਸੇ ਦੌਰਾਨ ਲੋਕਾਂ ਵੱਲੋਂ ਕੀਤੀ ਜਾ ਰਹੀ ਫੁੱਲਾਂ ਦੀ ਵਰਖਾ ਸਮੇਂ ਇੱਕ ਫੁੱਲ CM ਮਾਨ ਦੀ ਅੱਖ ‘ਚ ਜਾਂ ਵੱਜਿਆ ਅਤੇ CM ਮਾਨ ਦੀ ਅੱਖਾਂ ‘ਚੋਂ ਹੰਝੂ ਵਹਿਣ ਲੱਗੇ। ਇਸ ਮੌਕੇ ਉਨ੍ਹਾਂ ਨੂੰ ਇਹ ਗੀਤ ਬਹੁਤ ਯਾਦ ਆਇਆ ਹੋਵੇਗਾ ਕਿ “ਸੱਜਣਾ ਨੇ ਫੁੱਲ ਮਾਰਿਆ ਸਾਡੀ ਰੂਹ ਅੰਬਰਾਂ ਤੱਕ ਰੋਈ…….
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ‘ਚ ਕੱਢੇ ਜਾ ਰਹੇ ਰੋਡ ਸ਼ੋਅ ਦੌਰਾਨ ਫੁੱਲ ਵੱਜਣ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਸੀ ਉਹ ਧੰਨ ਹਨ। ਬਹੁਤੇ ਲੀਡਰਾਂ ਨੂੰ ਤਾਂ ਚੱਪਲਾਂ ਮਿਲਦੀਆਂ ਹਨ ਪਰ ਉਹ ਜਿੱਥੇ ਵੀ ਜਾ ਰਹੇ ਹਨ, ਉੱਥੇ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤੁਹਾਡੇ ਵਾਂਗ ਹਾਂ ਅਤੇ ਤੁਹਾਡੇ ਨਾਲ ਹਾਂ। ਅਸੀਂ ਤੁਹਾਡੀ ਵੋਟ ਦੀ ਕਦਰ ਕਰਦੇ ਹਾਂ ਪਰ ਜੇਕਰ ਤੁਸੀਂ ‘ਰਜਵਾੜੇ’ ਨੇਤਾਵਾਂ ਨੂੰ ਵੋਟ ਦਿੰਦੇ ਹੋ ਤਾਂ ਤੁਹਾਡੀ ਵੋਟ ਬਰਬਾਦ ਹੋ ਜਾਵੇਗੀ ਕਿਉਂਕਿ ਉਹ ਵੋਟਾਂ ਲੈ ਕੇ ਜਨਤਾ ਦੇ ਸਾਹਮਣੇ ਨਹੀਂ ਆਉਂਦੇ।
CM ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਾਡੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲਵਿੰਦਰ ਸਿੰਘ ਕੰਗ ਸੰਸਦ ’ਚ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਆਵਾਜ਼ ਬਣਨਗੇ। ਉਨ੍ਹਾਂ ਨੇ ਵੋਟਰਾਂ ਨੂੰ ਲੋਕਤੰਤਰ, ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ‘ਆਪ’ ਨੂੰ ਵੋਟ ਪਾਉਣ ਲਈ ਕਿਹਾ।