Bibhav Kumar Swati Maliwal Assault: ਕੌਮੀ ਮਹਿਲਾ ਕਮਿਸ਼ਨ (NCW)ਨੇ ਆਮ ਆਦਮੀ ਪਾਰਟੀ (AAP) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal Assault Case) ਨਾਲ ਕੁੱਟਮਾਰ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ CM ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਸੰਮਨ ਜਾਰੀ ਕੀਤਾ ਹੈ। ਵਿਭਵ ਕੁਮਾਰ ਨੂੰ ਭਲਕੇ 17 ਮਈ ਨੂੰ ਮਹਿਲਾ ਕਮਿਸ਼ਨ ਕੋਲ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ.
ਵਿਭਵ ਕੁਮਾਰ ਨੂੰ ਵੀਰਵਾਰ ਸਵੇਰੇ ਲਖਨਊ ਏਅਰਪੋਰਟ ‘ਤੇ ਅਰਵਿੰਦ ਕੇਜਰੀਵਾਲ ਨਾਲ ਦੇਖਿਆ ਗਿਆ। ਕੇਜਰੀਵਾਲ ਇੰਡਿਆ ਬਲਾਕ ਦੇ ਆਗੂਆਂ ਦੀ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਲਖਨਊ ਆਏ ਸਨ.
ਦਸ ਦਇਏ ਕਿ ਕੌਮੀ ਮਹਿਲਾ ਕਮਿਸ਼ਨ (NCW)ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਵਿਭਵ ਕੁਮਾਰ ਨੂੰ ਤਲਬ ਕੀਤਾ ਹੈ। ਉਨ੍ਹਾਂ ‘ਤੇ ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। ਇਸ ਦੌਰਾਨ ਦਿੱਲੀ ਪੁਲਿਸ ਦੇ ਦੋ ਸੀਨੀਅਰ ਅਧਿਕਾਰੀ ਮਾਲੀਵਾਲ ਦੇ ਘਰ ਪਹੁੰਚੇ ਹਨ.
13 ਮਈ ਨੂੰ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਪਾਰਲੀਮੈਂਟ ਨਾਲ ਮੁੱਖ ਮੰਤਰੀ ਰਿਹਾਇਸ਼ ‘ਚ ਪੀਏ ਵਿਭਵ ਕੁਮਾਰ ਵੱਲੋਂ ਦੁਰਵਿਹਾਰ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਦਿੱਲੀ ਪੁਲਿਸ ਨੂੰ ਦੋ ਫੋਨ ਕਾਲਾਂ ਵੀ ਆਈਆਂ ਸਨ, ਜਿਸ ‘ਚ ਸਵਾਤੀ ਮਾਲੀਵਾਲ ਨੇ ਆਪਣੇ ਨਾਲ ਕੁੱਟਮਾਰ ਹੋਣ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ.
ਦੱਸ ਦਈਏ ਕਿ ਇਕ ਦਿਨ ਪਹਿਲਾਂ ‘AAP’ ਸਾਂਸਦ ਸੰਜੇ ਸਿੰਘ ਨੇ ਵੀ ਪ੍ਰੈੱਸ ਕਾਨਫਰੰਸ ‘ਚ ਕਿਹਾ ਸੀ ਕਿ ਸਵਾਤੀ ਮਾਲੀਵਾਲ ਉਨ੍ਹਾਂ ਨੂੰ ਮਿਲਣ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚੀ ਸੀ, ਤਾੰ ਉਸ ਦੌਰਾਨ CM ਅਰਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਸੰਜੇ ਸਿੰਘ ਨੇ ਕਿਹਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਪੀ.ਏ. ਖਿਲਾਫ ਕਾਰਵਾਈ ਕਰਨਗੇ।