ਅੰਮ੍ਰਿਤਸਰ : ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਹਨ। ਕੇਜਰੀਵਾਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ’ਚ ਸ਼੍ਰੀ ਰਾਮ ਤੀਰਥ ਵਿਖੇ ਜਾ ਕੇ ਮੱਥਾ ਟੇਕਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਵੀ ਉਨ੍ਹਾਂ ਦੇ ਨਾਲ ਹੋਣਗੇ।
ਇਸ ਤੋੰ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਬੀਤੀ ਰਾਤ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਕੁਝ ਕਰੀਬੀ ਆਗੂਆਂ ਨਾਲ ਮੀਟਿੰਗ ਵੀ ਕੀਤੀ। ਦਸ ਦਇਏ ਕਿ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾਂ ਦੌਰੇ ਦੌਰਾਨ ਸਿਰਫ਼ ਅੰਮ੍ਰਿਤਸਰ ਵਿੱਚ ਹੀ ਠਹਿਰੇ ਹੋਏ ਹਨ।
ਇਸ ਤੋੰ ਪਹਿਲਾਂ ਵੀਰਵਾਰ ਨੂੰ ਦੁਪਹਿਰ ਅਰਵਿੰਦ ਕੇਜਰੀਵਾਲ ਕਰੀਬ 2 ਵਜੇ ਅੰਮ੍ਰਿਤਸਰ ਪਹੁੰਚੇ ਸਨ. ਜਿਸ ਤੋਂ ਬਾਅਦ ਉਹ ਸਿੱਧੇ ਹੋਟਲ ਗਏ ਅਤੇ ਉਥੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਅਰਦਾਸ ਕੀਤੀ. ਉਹ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਮੰਦਰ ਵੀ ਗਏ ਅਤੇ ਸ਼ਾਮ 6 ਵਜੇ ਦੇ ਕਰੀਬ ਰੋਡ ਸ਼ੋਅ ਕੱਢਿਆ। ਇਹ ਰੋਡ ਸ਼ੋਅ ਵਾਲ ਸਿਟੀ ਦੇ ਅੰਦਰ ਕੱਢਿਆ ਗਿਆ। ਜਿੱਥੇ ਉਹ ਲਾਹੌਰੀ ਗੇਟ ਤੋਂ ਰਵਾਨਾ ਹੋ ਕੇ ਸ਼ਕਤੀ ਨਗਰ ਪਹੁੰਚੇ।