ਅੰਮ੍ਰਿਤਸਰ: ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ।
https://twitter.com/AAPPunjab/status/1791129189128749516
ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ ‘ਚ ਰੋਡ ਸ਼ੋਅ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਅਤੇ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅੰਮ੍ਰਿਤਸਰ ਵਿੱਚ ਕੀਤੇ ਇਸ ਰੋਡ ਸ਼ੋਅ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਉਂਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਸਮਰਥਕ ਸ਼ਾਮਲ ਹੋਏ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਰੋਡ ਸ਼ੋਅ ‘ਚ ਸ਼ਾਮਲ ਸਨ.
ਬੀਜੇਪੀ (BJP)’ਤੇ ਨਿਸ਼ਾਨਾ ਸਾਧਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਲੋਕ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ। ਇਨ੍ਹਾਂ ਲੋਕਾਂ ਦੇ ਮਨ ਵਿੱਚ ਬਹੁਤ ਖ਼ਤਰਨਾਕ ਯੋਜਨਾਵਾਂ ਹਨ। ਉਹ ਵਾਰ-ਵਾਰ 400 ਦਾ ਅੰਕੜਾ ਪਾਰ ਕਰਨ ਦੀ ਗੱਲ ਕਹਿ ਰਹੇ ਹਨ। ਇਹ ਲੋਕ ਨਹੀਂ ਦੱਸ ਰਹੇ ਕਿ 400 ਸੀਟਾਂ ਦੀ ਲੋੜ ਕਿਉਂ ਹੈ। ਜਦੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਜਾਣਕਾਰੀ ਸਾਹਮਣੇ ਆਈ ਕਿ ਉਹ ਰਿਜ਼ਰਵੇਸ਼ਨ ਖ਼ਤਮ ਕਰ ਦੇਣਗੇ। ਉਨ੍ਹਾਂ ਨੂੰ ਓਬੀਸੀ, ਐਸਸੀ ਅਤੇ ਐਸਟੀ ਲਈ ਰਾਖਵਾਂਕਰਨ ਖ਼ਤਮ ਕਰਨ ਲਈ 400 ਸੀਟਾਂ ਦੀ ਲੋੜ ਹੈ।