ਚੰਡੀਗੜ੍ਹ : ਹੁਣ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਅਗਾਊਂ ਲਿਖਤੀ ਇਜਾਜ਼ਤ ਦੇ ਲਾਊਡ ਸਪੀਕਰਾਂ ਦੀ ਵਰਤੋਂ ’ਤੇ ਪਾਬੰਦੀ ਲਾਈ ਗਈ ਹੈ, ਇਹ ਜਾਣਕਾਰੀ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦਿੱਤੀ ਹੈ। ਉਨ੍ਹਾਂ ਚੋਣ ਪ੍ਰਚਾਰ ਵਿੱਚ ਲੱਗੇ ਸਾਰੇ ਸਿਆਸੀ ਵਰਕਰਾਂ ਨੂੰ ਬੈਜ ਜਾਂ ਸ਼ਨਾਖ਼ਤੀ ਕਾਰਡ ਦਿਖਾਉਣ ਤੇ ਚੋਣ ਪ੍ਰਚਾਰ ਦੌਰਾਨ ਤੇ ਚੋਣਾਂ ਵਾਲੇ ਦਿਨ ਵਾਹਨਾਂ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਹੈ।
ਚੋਣ ਪਾਰਟੀਆਂ ਨੂੰ ਦਿੱਤਾ ਇਹ ਵੀ ਹੁਕਮ
ਮੁੱਖ ਚੋਣ ਅਧਿਕਾਰੀ ਨੇ ਕਿਹਾ, ਵੋਟਰਾਂ ਨੂੰ ਜਾਰੀ ਕੀਤੀਆਂ ਗ਼ੈਰ-ਅਧਿਕਾਰਤ ਪਛਾਣ ਪਰਚੀਆਂ ਸਾਦੇ (ਚਿੱਟੇ) ਕਾਗ਼ਜ਼ ’ਤੇ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਵਿੱਚ ਪਾਰਟੀ ਦਾ ਕੋਈ ਚਿੰਨ੍ਹ ਅਤੇ ਨਾਮ ਜਾਂ ਉਮੀਦਵਾਰ ਦਾ ਨਾਮ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਹਲਕੇ ਤੋਂ ਬਾਹਰਲੇ ਵੋਟਰਾਂ ਤੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੀ ਸਮਾਪਤੀ ਵਾਲੇ ਦਿਨ ਤੋਂ ਬਾਅਦ ਹਲਕਾ ਛੱਡਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਚੋਣਾਂ ਦੀ ਪਾਰਦਰਸ਼ਤਾ ਬਰਕਰਾਰ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਨਕਦ ਲੈਣ-ਦੇਣ ਅਤੇ ਵੱਡੀ ਮਾਤਰਾ ਵਿੱਚ ਨਕਦੀ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਉਨ੍ਹਾਂ ਦੱਸਿਆ, ਦੂਜੀਆਂ ਪਾਰਟੀਆਂ ਦੀਆਂ ਮੀਟਿੰਗਾਂ ਅਤੇ ਜਲੂਸਾਂ ਵਿੱਚ ਗੜਬੜੀ ਕਰਨ ਦੀ ਮਨਾਹੀ ਹੈ ਅਤੇ ਪੋਲਿੰਗ ਬੂਥਾਂ ਦੇ ਨੇੜੇ ਪ੍ਰਚਾਰ ਸਮੱਗਰੀ ਪ੍ਰਦਰਸ਼ਿਤ ਨਹੀਂ ਹੋਣੀ ਚਾਹੀਦੀ