ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਵੱਡਾ ਹਾਦਸਾ ਹੋਣ ਤੋਂ ਬਚ ਗਿਆ। ਦਰਅਸਲ ਦਿੱਲੀ ਤੋਂ ਬੇਂਗਲੁਰੂ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੇ ਏਸੀ ਯੂਨਿਟ (AC Unit) ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਜਹਾਜ਼ ਦੀ ਵਾਪਸ IGI ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਾਈ ਗਈ ਤੇ ਪੂਰੇ ਏਅਰਪੋਰਟ ‘ਤੇ ਐਮਰਜੈਂਸੀ ਐਲਾਨ ਦਿੱਤੀ ਗਈ।
ਦੱਸ ਦਈਏ ਕਿ ਇਸ ਫਲਾਈਟ ਵਿਚ 175 ਯਾਤਰੀ ਸਵਾਰ ਸਨ। ਗਨੀਮਤ ਰਹੀ ਕਿ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਏਅਰਪੋਰਟ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਫਲਾਈਟ ਦਿੱਲੀ ਪਰਤ ਕੇ ਆ ਗਈ ਹੈ ਤੇ ਸੁਰੱਖਿਅਤ ਤੌਰ ‘ਤੇ ਲੈਂਡਿੰਗ ਕਰ ਚੁੱਕੀ ਹੈ। ਇਸ ਵਿਚ ਸਵਾਰ ਸਾਰੇ ਯਾਤਰੀ ਤੇ ਚਾਲਕ ਦਲ ਸੁਰੱਖਿਅਤ ਤੌਰ ‘ਤੇ ਏਅਰਬ੍ਰਿਜ ‘ਤੇ ਬਾਹਰ ਉਤਾਰ ਲਏ ਗਏ ਹਨ।