ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਆਖਰਕਾਰ ਭਾਰਤ ਸੇਵਾਸ਼੍ਰਮ ਸੰਘ ਦੇ ਸੰਨਿਆਸੀ ਕਾਰਤਿਕ ਮਹਾਰਾਜ ਨੇ ਆਪਣੇ ਖਿਲਾਫ ਇਤਰਾਜ਼ਯੋਗ ਟਿੱਪਣੀ ਲਈ ਕਾਨੂੰਨੀ ਨੋਟਿਸ ਭੇਜਿਆ ਹੈ। ਕਾਰਤਿਕ ਮਹਾਰਾਜ ਨੇ ਆਪਣੇ ਵਕੀਲ ਰਾਹੀਂ ਭੇਜੇ ਨੋਟਿਸ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚਾਰ ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ। ਅਜਿਹਾ ਨਾ ਕਰਨ ’ਤੇ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਮੁੱਖ ਮੰਤਰੀ ਨੂੰ ਭੇਜੇ ਗਏ ਕਾਨੂੰਨੀ ਨੋਟਿਸ ‘ਚ ਕਾਰਤਿਕ ਮਹਾਰਾਜ ਨੇ ਕਿਹਾ ਹੈ ਕਿ ਤੁਸੀਂ ਜਾਣਬੁੱਝ ਕੇ ਮੇਰੇ ਖਿਲਾਫ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਮੇਰੀ ਮਾਣਹਾਨੀ ਕਰਨ ਦੀ ਕੋਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਕਾਰਤਿਕ ਮਹਾਰਾਜ ਦਾ ਨਾਮ ਲੈ ਕੇ ਕਿਹਾ ਸੀ ਕਿ ਉਹ ਭਾਜਪਾ ਲਈ ਕੰਮ ਕਰ ਰਹੇ ਹਨ ਅਤੇ ਤ੍ਰਿਣਮੂਲ ਦੇ ਏਜੰਟ ਨੂੰ ਧਮਕੀ ਦੇ ਰਹੇ ਹਨ।
ਹਿੰਦੂਸਥਾਨ ਸਮਾਚਾਰ