ਨਵੀਂ ਦਿੱਲੀ: ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਈਰਾਨ ਦੇ ਰਾਸ਼ਟਰਪਤੀ ਅਤੇ ਵਿਦੇਸ਼ ਮੰਤਰੀ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਐਕਸ ਹੈਂਡਲ ’ਤੇ ਜਾਰੀ ਆਪਣੇ ਸ਼ੋਕ ਸੰਦੇਸ਼ ‘ਚ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ‘ਚ ਈਰਾਨ ਦੇ ਲੋਕਾਂ ਦੇ ਨਾਲ ਹਾਂ।
ਜੈਸ਼ੰਕਰ ਨੇ ਲਿਖਿਆ, ‘‘ਹੈਲੀਕਾਪਟਰ ਹਾਦਸੇ ’ਚ ਈਰਾਨ ਦੇ ਰਾਸ਼ਟਰਪਤੀ ਡਾ. ਇਬਰਾਹਿਮ ਰਾਇਸੀ ਅਤੇ ਵਿਦੇਸ਼ਮੰਤਰੀ ਐੱਚ. ਅਮੀਰ-ਅਬਦੁੱਲਾਯਾਨ ਦੇ ਦਿਹਾਂਤ ਦੀ ਖਬਰ ਸੁਣ ਕੇ ਡੂੰਘਾ ਸਦਮਾ ਲੱਗਾ। ਉਨ੍ਹਾਂ ਨਾਲ ਮੇਰੀਆਂ ਬਹੁਤ ਸਾਰੀਆਂ ਯਾਦਾਂ ਹਨ। ਦੋਹਾਂ ਦੇ ਪਰਿਵਾਰਾਂ ਪ੍ਰਤੀ ਸਾਡੀਆਂ ਸੰਵੇਦਨਾਵਾਂ। ਅਸੀਂ ਇਸ ਦੁੱਖ ਦੀ ਘੜੀ ਵਿੱਚ ਈਰਾਨ ਦੇ ਲੋਕਾਂ ਦੇ ਨਾਲ ਖੜੇ ਹਾਂ।”
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਇਬਰਾਹਿਮ ਰਾਇਸੀ ਅਤੇ ਕਈ ਈਰਾਨੀ ਅਧਿਕਾਰੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਕਰੈਸ਼ ਹੋ ਗਿਆ ਸੀ।
ਹਿੰਦੂਸਥਾਨ ਸਮਾਚਾਰ