ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਲੀਕਾਪਟਰ ਹਾਦਸੇ ‘ਚ ਈਰਾਨ ਦੇ ਰਾਸ਼ਟਰਪਤੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਐਕਸ ਹੈਂਡਲ ‘ਤੇ ਜਾਰੀ ਆਪਣੇ ਸ਼ੋਕ ਸੰਦੇਸ਼ ‘ਚ ਕਿਹਾ ਹੈ ਕਿ ਦੁੱਖ ਦੀ ਇਸ ਘੜੀ ‘ਚ ਭਾਰਤ ਈਰਾਨ ਦੇ ਨਾਲ ਖੜ੍ਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ, “ਇਸਲਾਮਿਕ ਰੀਪਬਲਿਕ ਆਫ਼ ਈਰਾਨ ਦੇ ਰਾਸ਼ਟਰਪਤੀ ਡਾ. ਸਈਦ ਇਬਰਾਹਿਮ ਰਾਇਸੀ ਦੇ ਦੁਖਦਾਈ ਦਿਹਾਂਤ ਤੋਂ ਬਹੁਤ ਦੁਖੀ ਅਤੇ ਹੈਰਾਨ ਹਾਂ।” ਭਾਰਤ-ਇਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਭਾਰਤ ਦੁੱਖ ਦੀ ਇਸ ਘੜੀ ਵਿੱਚ ਈਰਾਨ ਦੇ ਨਾਲ ਖੜ੍ਹਾ ਹੈ।’’
ਹਿੰਦੂਸਥਾਨ ਸਮਾਚਾਰ