ਪੰਜਾਬ: ਅੱਤ ਦੀ ਗਰਮੀ ਕਾਰਨ ਪੰਜਾਬ ’ਚ ਛੁੱਟੀਆਂ: ਪੰਜਾਬ ਵਿੱਚ ਅੱਤ ਦੀ ਗਰਮੀ ਦੇ ਚਲਦੇ ਸੂਬਾ ਸਰਕਾਰ ਨੇ ਭਲਕੇ ਤੋਂ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। 1 ਜੂਨ ਤੋੰ ਪਹਿਲਾਂ ਹੀ ਯਾਨੀ ਕਿ 10 ਦਿਨ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਛੁੱਟੀਆਂ ਐਲਾਨ ਦਿੱਤੀਆਂ ਹਨ.
ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਹੈ।ਜਿਸ ਕਾਰਨ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਹੈ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ 21 ਜੂਨ ਤੋਂ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵਧਦੀ ਗਰਮੀ ਦੇ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ਕੇ ਸਵੇਰ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ’ਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਪਰ ਵਧ ਰਹੀ ਗਰਮੀ ਦੇ ਕਾਰਣ ਪੰਜਾਬ ਸਰਕਾਰ ਨੇ ਪਹਿਲਾਂ ਹੀ ਛੁੱਟੀਆਂ ਕਰ ਦਿੱਤੀਆਂ ਹਨ।
ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਉੱਤਰੀ ਰਾਜਾਂ ਹਰਿਆਣਾ, ਪੰਜਾਬ ਅਤੇ ਦਿੱਲੀ ਲਈ ਐਤਵਾਰ ਨੂੰ ਹੀਟਵੇਵ “ਰੈੱਡ ਅਲਰਟ” ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਆਈਐਮਡੀ ਨੇ ਇਹ ਵੀ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।