Jagbir Singh Brar joined BJP: ਜਲੰਧਰ ‘ਚ ‘ਆਮ ਆਦਮੀ ਪਾਰਟੀ’ ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਦਰਅਸਲ ਜਗਬੀਰ ਬਰਾੜ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ, ਜਿਸ ਕਾਰਨ ਉਹ ‘ਆਮ ਆਦਮੀ ਪਾਰਟੀ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਜਾਣੋ ਕੌਣ ਹੈ ਜਗਬੀਰ ਬਰਾੜ?
ਦੱਸ ਦਈਏ ਕਿ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਮਨਪ੍ਰੀਤ ਬਾਦਲ ਦੇ ਕਰੀਬੀ ਰਹੇ ਹਨ ਤੇ ਉਹ ਅਕਾਲੀ ਦਲ ਛੱਡ ਕੇ ਮਨਪ੍ਰੀਤ ਬਾਦਲ ਵੱਲੋਂ ਬਣਾਈ ਨਵੀਂ ਪਾਰਟੀ ਵਿਚ ਪੀਪਲਸ ਪਾਰਟੀ ਆਫ਼ ਪੰਜਾਬ ਵਿੱਚ ਸ਼ਾਮਲ ਹੋ ਗਏ ਸਨ।
ਇਸ ਮਗਰੋਂ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਤੇ ਇਸ ਤੋਂ ਬਾਅਦ 2022 ਵਿੱਚ ਜਲੰਧਰ ਲੋਕ ਸਭਾ ਸੀਟ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ‘ਆਮ ਆਦਮੀ ਪਾਰਟੀ’ ਵਿਚ ਸ਼ਾਮਲ ਹੋ ਗਏ ਸਨ।