ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਸਿੱਖਾਂ ਦੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਹੈ ਕਿ ਗੁਰੂ ਅਮਰਦਾਸ ਜੀ ਦੇ ਆਦਰਸ਼ ਅਤੇ ਸਿਧਾਂਤ ਮਨੁੱਖੀ ਸਮਾਜ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ।
ਕੇਂਦਰੀ ਮੰਤਰੀ ਸ਼ਾਹ ਨੇ ਐਕਸ ਹੈਂਡਲ ‘ਤੇ ਲਿਖਿਆ ਹੈ, “ਸਿੱਖ ਧਰਮ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਹਾਰਦਿਕ ਵਧਾਈ।” ਗੁਰੂ ਸਾਹਿਬ ਜੀ ਦਾ ਸਮੁੱਚਾ ਜੀਵਨ ਮਨੁੱਖਤਾ, ਪਰਉਪਕਾਰ ਅਤੇ ਸਮਾਜ ਭਲਾਈ ਨੂੰ ਸਮਰਪਿਤ ਸੀ। ਉਨ੍ਹਾਂ ਨੇ ਬੁਰਾਈਆਂ ਤੋਂ ਮੁਕਤ ਸਮਾਜ ਦੀ ਉਸਾਰੀ ਲਈ ਅਣਥੱਕ ਮਿਹਨਤ ਕੀਤੀ ਅਤੇ ਸਾਰਿਆਂ ਨੂੰ ਧਰਮ ਅਤੇ ਸੱਚ ਦਾ ਮਾਰਗ ਦਿਖਾਇਆ। ਗੁਰੂ ਸਾਹਿਬ ਜੀ ਦੇ ਆਦਰਸ਼ ਅਤੇ ਸਿਧਾਂਤ ਮਨੁੱਖੀ ਸਮਾਜ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਸਿੱਖ ਧਰਮ ਦੇ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਕੋਟਿ-ਕੋਟਿ ਨਮਨ।
ਹਿੰਦੂਸਥਾਨ ਸਮਾਚਾਰ