New Delhi: ਦਿੱਲੀ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਮੈਟਰੋ ਸਟੇਸ਼ਨ ਅਤੇ ਟਰੇਨ ਦੇ ਅੰਦਰ ਜਾਨੋ ਮਾਰਨ ਦੀ ਧਮਕੀ ਵਾਲੇ ਸੰਦੇਸ਼ ਲਿਖਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਸੂਤਰਾਂ ਮੁਤਾਬਕ ਦੋਸ਼ੀ ਦਾ ਨਾਮ ਅੰਕਿਤ ਗੋਇਲ ਹੈ। ਉਹ ਬਰੇਲੀ ਦਾ ਰਹਿਣ ਵਾਲਾ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ ਹੈ। ਪ੍ਰੈੱਸ ਕਾਨਫਰੰਸ ‘ਚ ਬੋਲਦਿਆਂ ‘ਆਪ’ ਨੇਤਾ ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਜਦੋਂ ਤੋਂ ਕੇਜਰੀਵਾਲ ਅੰਤਰਿਮ ਜ਼ਮਾਨਤ ‘ਤੇ ਬਾਹਰ ਹਨ, ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸੰਜੇ ਸਿੰਘ ਨੇ ਦੋਸ਼ ਲਾਇਆ ਸੀ ਕਿ ਸਾਰੀਆਂ ਧਮਕੀਆਂ ਲਈ ਭਾਰਤੀ ਜਨਤਾ ਪਾਰਟੀ ਅਤੇ ਪੀਐਮਓ ਜ਼ਿੰਮੇਵਾਰ ਹਨ।
ਹਿੰਦੂਸਥਾਨ ਸਮਾਚਾਰ