Punjab: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦੀ ਖਬਰ ਹੈ। ਜਿਸਦੀ ਜਿੰਮੇਵਾਰੀ SFJ ਮੁੱਖੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਗੁਰਪਤਵੰਤ ਪੰਨੂ ਨੇ ਇੱਕ ਵੀਡੀਓ ਜਾਰੀ ਕਰ ਖਾਲਿਸਤਾਨੀ ਨਾਅਰੇ ਲਿਖੇ ਜਾਣ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਪੰਨੂ ਨੇ ਕਿਹਾ ਕਿ ਉਸਦੇ ਕਾਰਕੁੰਨਾਂ ਨੇ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ਕਈ ਥਾਵਾਂ ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ।
ਤੇ ਉਹਨਾਂ ਦਾ ਵਿਰੋਧ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ। ਦੱਸ ਦਇਏ ਕਿ ਕਈ ਥਾਈਂ ਖਾਲਿਸਤਾਨੀ ਝੰਡੇ ਵੀ ਲਹਿਰਾਉਣ ਦੀ ਵੀ ਖਬਰ ਹੈ।
ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਉਹਨਾਂ ਦਾ ਜ਼ੋਰਦਾਰ ਵਿਰੋਧ ਕੀਤੇ ਜਾਣ ਦੀ ਖਬਰ ਹੈ।
ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਵੱਲੋਂ ਬੱਸ ਸਟੈਂਡ ਨੇੜਲੇ ਅਤੇ ਹੋਰ ਥਾਵਾਂ ‘ਤੇ ਲਿਖੇ ਖਾਲਿਸਤਾਨੀ ਨਾਅਰਿਆਂ ਉੱਤੇ ਕਾਲਖ ਪੋਚੀ ਗਈ। ਅਤੇ ਉਸਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।