Chandigarh: ਭਾਰਤੀ ਚੋਣ ਕਮਿਸ਼ਨ ਨੇ ਉੱਚ ਪੱਧਰੀ ਸ਼ਿਕਾਇਤ ਦੇ ਅਧਾਰ ’ਤੇ1998 ਬੈਚ ਦੇ ਆਈਪੀਐੱਸ ਅਧਿਕਾਰੀ ਨੀਲਭ ਕਿਸ਼ੋਰ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ 2008 ਬੈਚ ਦੇ ਆਈਪੀਐੱਸ ਅਧਿਕਾਰੀ ਰਾਹੁਲ ਐੱਸ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਤਾਇਨਾਤ ਕੀਤਾ ਹੈ। ਧਿਆਣਾ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰਾਂ ਨੂੰ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਨ੍ਹਾਂ ਦੋਵੇਂ ਪੁਲੀਸ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਪੁਲੀਸ ਅਧਿਕਾਰੀਆਂ ਦੀ ਥਾਂ ਨਵੇਂ ਅਧਿਕਾਰੀ ਤਾਇਨਾਤ ਕਰਨ ਬਾਰੇ ਮੁੱਖ ਸਕੱਤਰ ਪੰਜਾਬ ਤੋਂ ਅਫ਼ਸਰਾਂ ਦੇ ਪੈੱਨਲ ਮੰਗੇ ਗਏ ਸਨ। ਪਤਾ ਲੱਗਾ ਹੈ ਕਿ ਪੰਜਾਬ ਗ੍ਰਹਿ ਵਿਭਾਗ ਨੇ ਛੇ ਆਈਪੀਐੱਸ ਅਫਸਰਾਂ ਦੇ ਦੋ ਪੈੱਨਲ ਚੋਣ ਕਮਿਸ਼ਨ ਨੂੰ ਭੇਜ ਦਿੱਤੇ ਸਨ। ਚੋਣ ਪ੍ਰਕਿਰਿਆ ਇਸ ਵੇਲੇ ਸਿਖਰ ਵੱਲ ਵਧ ਰਹੀ ਹੈ ਅਤੇ ਪੰਜਾਬ ਵਿੱਚ ਕੌਮੀ ਆਗੂਆਂ ਦੀ ਆਮਦ ਹੋਣ ਲੱਗੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਮਈ ਨੂੰ ਜਲੰਧਰ ਸੰਸਦੀ ਹਲਕੇ ਵਿੱਚ ਚੋਣ ਰੈਲੀ ਵੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਪਰੋਕਤ ਦੋਵੇਂ ਪੁਲੀਸ ਅਧਿਕਾਰੀਆਂ ਦੀ ਉੱਚ ਪੱਧਰ ’ਤੇ ਹੀ ਕੋਈ ਸ਼ਿਕਾਇਤ ਹੋਈ ਹੈ ਜਿਸ ਬਾਰੇ ਹੇਠਲੇ ਚੋਣ ਅਧਿਕਾਰੀ ਵੀ ਅਣਜਾਣ ਹਨ। ਇਹ ਸ਼ਿਕਾਇਤ ਸਿੱਧੀ ਭਾਰਤੀ ਚੋਣ ਕਮਿਸ਼ਨ ਕੋਲ ਹੀ ਹੋਈ ਹੈ। ਬਿਨਾਂ ਕਿਸੇ ਸ਼ਿਕਾਇਤ ਦਾ ਹਵਾਲਾ ਦਿੱਤੇ ਚੋਣ ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ਨੂੰ ਟਰਾਂਸਫ਼ਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਹ ਇਸ ਵੇਲੇ ਡੀਆਈਜੀ-ਕਮ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤਾਇਨਾਤ ਹਨ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਪੱਤਰ ਭੇਜਿਆ ਗਿਆ ਹੈ। ਲੁਧਿਆਣਾ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰਾਂ ਨੂੰ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਨ੍ਹਾਂ ਦੋਵੇਂ ਪੁਲੀਸ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।