Dombiwali: ਵੀਰਵਾਰ ਦੁਪਹਿਰ ਨੂੰ ਮੁੰਬਈ ਦੇ ਨਾਲ ਲੱਗਦੇ ਡੋਂਬੀਵਾਲੀ ਇਲਾਕੇ ‘ਚ ਕਰੀਬ ਤਿੰਨ ਕਿਲੋਮੀਟਰ ਦੇ ਖੇਤਰਇੱਕ ਜ਼ੋਰਦਾਰ ਧਮਾਕੇ ਦੀ ਗੂੰਜ ਸੁਣਾਈ ਦਿੱਤੀ। ਧਮਾਕਾ ਐੱਨਾ ਜੋਰਦਾਰ ਸੀ ਕਿ ਕਈ ਇਮਾਰਤਾਂ ਹਿੱਲ ਗਈਆਂ। ਦਰਅਸਲ ਹੋਇਆ ਇਹ ਕਿ ਡੋਂਬੀਵਾਲੀ ਇਲਾਕੇ ਦੀ ਇੱਕ ਕੈਮੀਕਲ ਫੈਕਟਰੀ ਦਾ ਬਾਇਲਰ ਅਚਾਨਕ ਫਟ ਗਿਆ। ਇਸ ਹਾਦਸੇ ‘ਚ ਤਕੀਬਨ 4 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਮੌਕੇ ‘ਤੇ ਮੌਜੂਦ ਇੱਕ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਡੋਂਬੀਵਾਲੀ ਐਮਆਈਡੀਸੀ ਖੇਤਰ ਦੇ ਫੇਜ਼-2 ਸਥਿਤ ਅੰਬਰ ਕੈਮੀਕਲ ਕੰਪਨੀ ਵਿੱਚ ਹੋਇਆ। ਇਕ ਚਸ਼ਮਦੀਦ ਨੇ ਦੱਸਿਆ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਦੀ ਆਵਾਜ਼ ਇਕ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ.
ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਡੋਂਬੀਵਾਲੀ ‘ਚ ਵੀਰਵਾਰ ਨੂੰ ਇਕ ਕੈਮੀਕਲ ਫੈਕਟਰੀ ‘ਚ ਬਾਇਲਰ ਫਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਬੁਆਇਲਰ ਫਟਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ, ਜਿਸ ‘ਚ 6 ਕਰਮਚਾਰੀ ਜ਼ਖਮੀ ਹੋ ਗਏ। ਅੱਗ ਬੁਝਾਉਣ ਲਈ ਚਾਰ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ ਹਨ।
ਮੌਕੇ ‘ਤੇ ਮੌਜੂਦ ਇੱਕ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਡੋਂਬੀਵਾਲੀ ਐਮਆਈਡੀਸੀ ਖੇਤਰ ਦੇ ਫੇਜ਼-2 ਸਥਿਤ ਅੰਬਰ ਕੈਮੀਕਲ ਕੰਪਨੀ ਵਿੱਚ ਹੋਇਆ। ਇਕ ਚਸ਼ਮਦੀਦ ਨੇ ਦੱਸਿਆ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਦੀ ਆਵਾਜ਼ ਇਕ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਉਨ੍ਹਾਂ ਦੱਸਿਆ ਕਿ ਆਸ-ਪਾਸ ਦੀਆਂ ਇਮਾਰਤਾਂ ਦੇ ਸ਼ੀਸ਼ਿਆਂ ਵਿੱਚ ਤਰੇੜਾਂ ਆ ਗਈਆਂ ਹਨ। ਇਸ ਦੇ ਨਾਲ ਹੀ ਧਮਾਕੇ ਕਾਰਨ ਆਸ-ਪਾਸ ਦੇ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ।