Sri Hemkunt Sahib Yatra Start: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ 25 ਮਈ ਦਿਨ ਸ਼ਨੀਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਪੰਚ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਸੰਗਤਾਂ ਦੇ ਪਹਿਲੇ ਜੱਥੇ ਨੇ ਹੇਮਕੁੰਟ ਸਾਹਿਬ ਦਰਸ਼ਨ ਕੀਤੇ। ਸ ਦਈਏ ਕਿ ਸ਼ੁੱਕਰਵਾਰ ਨੂੰ ਗੋਵਿੰਦਘਾਟ ਗੁਰਦੁਆਰੇ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ ਸੀ।
ਦਸ ਦਇਏ ਕਿ 25 ਮਈ ਸ਼ਿਚਰਵਾਰ ਨੂੰ ਸਵੇਰੇ 9:30 ਵਜੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਆਮ ਸੰਗਤਾਂ ਲਈ ਖੋਲ੍ਹ ਦਿੱਤੇ ਗਏ ਹਨ। ਉਤਰਾਖੰਡ ਦੇ ਪੰਜਵੇਂ ਧਾਮ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਪ੍ਰਸ਼ਾਸਨ ਅਤੇ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਦੁਰੂਸਤ ਕਰ ਦਿੱਤੇ ਗਏ ਹਨ।
ਦਸ ਦਇਏ ਕਿ ਸਿੱਖਾਂ ਦੇ ਪਵਿੱਤਰ ਅਸਥਾਨ, ਸਪਤ ਸ਼੍ਰਿੰਗਾ ਪਰਬਤ ਲੜੀ ਦੇ ਵਿਚਕਾਰ 4,632 ਮੀਟਰ ਦੀ ਉਚਾਈ ‘ਤੇ ਸਥਿਤ, 18 ਕਿਲੋਮੀਟਰ ਦੀ ਔਖੀ ਚੜ੍ਹਾਈ ਤੋਂ ਬਾਅਦ ਪੈਦਲ ਪਹੁੰਚਿਆ ਜਾਂਦਾ ਹੈ। ਹਾਲ ਹੀ ਵਿੱਚ ਫੌਜ ਦੇ ਜਵਾਨਾਂ ਨੇ ਹੇਮਕੁੰਟ ਸਾਹਿਬ ਯਾਤਰਾ ਦੇ ਰਸਤੇ ਤੋਂ ਬਰਫ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਸੀ। ਧਾਮ ‘ਚ ਅਜੇ ਵੀ ਕਈ ਫੁੱਟ ਬਰਫ ਜੱਮੀ ਹੋਈ ਹੈ।