Chhattisgarh Blast: ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਦੇ ਬੇਰਲਾ ਬਲਾਕ ਦੇ ਬੋਰਸੀ ਪਿੰਡ ਦੀ ਬਾਰੂਦ ਫੈਕਟਰੀ ਵਿੱਚ ਅੱਜ ਸਵੇਰੇ ਹੋਏ ਧਮਾਕੇ ਵਿੱਚ 10 ਲੋਕਾਂ ਦੀ ਮੌਤ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਮਲਬੇ ਹੇਠ ਕੁਝ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਫੈਕਟਰੀ ਵਿੱਚ 800 ਲੋਕ ਕੰਮ ਕਰਦੇ ਹਨ। ਧਮਾਕੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਬਾਰੂਦ ਫੈਕਟਰੀ ਦੇ ਆਲੇ-ਦੁਆਲੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸ ਮੌਜੂਦ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਸੈਂਕੜੇ ਫੁੱਟ ਉੱਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਵੀ ਲਪੇਟ ’ਚ ਆ ਗਈਆਂ। ਇਸ ਤੋਂ ਇਲਾਵਾ ਕਈ ਘਰ ਹਿੱਲ ਗਏ। ਇਸ ਤੋਂ ਡਰਦੇ ਲੋਕ ਘਰਾਂ ਤੋਂ ਬਾਹਰ ਆ ਗਏ। ਚਾਰੇ ਪਾਸੇ ਧੂੰਆਂ ਫੈਲਿਆ ਹੋਇਆ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਸਬੰਧ ‘ਚ ਅਜੇ ਤੱਕ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਗਿਆ ਹੈ।
ਹਿੰਦੂਸਥਾਨ ਸਮਾਚਾਰ