Rajasthan: ਉੱਤਰ ਭਾਰਤ ਦੇ ਵੱਡੇ ਹਿੱਸਿਆਂ ਲਗਾਤਾਰ ਗਰਮੀ ਦਾ ਕਹਿਰ ਵੱਧ ਰਿਹਾ ਹੈ। ਹੀਟਵੇਵ ਕਾਰਨ ਕਈ ਜਗਹ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਇਸੇ ਸਬੰਧ ਵਿੱਚ ਰਾਜਸਥਾਨ ਦੇ ਫਲੋਦੀ ਵਿੱਚ ਤਾਪਮਾਨ 50 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਗਿਆ ਹੈ। ਇਹ ਤਾਪਮਾਨ ਜੂਨ 2019 ਤੋਂ ਬਾਅਦ ਸਭ ਤੋਂ ਉੱਚੇ ਪੱਧਰ ‘ਤੇ ਰਿਕਾਰਡ ਕੀਤਾ ਗਿਆ ਹੈ। ਜਦੋਂ ਰਾਜਸਥਾਨ ਦੇ ਚੁਰੂ ਵਿੱਚ ਵੀ ਤਾਪਮਾਨ 50.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ।
ਰਾਜਸਥਾਨ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ, ਜਿੱਥੇ ਐਤਵਾਰ ਨੂੰ ਹੀਟ ਸਟ੍ਰੋਕ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮੌਸਮ ਵਿਗਿਆਨ ਕੇਂਦਰ ਜੈਪੁਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਜੋਧਪੁਰ, ਬੀਕਾਨੇਰ ਅਤੇ ਕੋਟਾ ਡਿਵੀਜ਼ਨ ਵਿੱਚ ਕਈ ਥਾਵਾਂ ‘ਤੇ ‘ਹੀਟਵੇਵ ਅਤੇ ਤੇਜ਼ ਗਰਮੀ ਦੀ ਲਹਿਰ’ ਦਰਜ ਕੀਤੀ ਗਈ।
ਇਸ ਦੌਰਾਨ ਫਲੋਦੀ ਵਿੱਚ ਵੱਧ ਤੋਂ ਵੱਧ ਤਾਪਮਾਨ 50 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 6.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ‘ਚ ਗਰਮੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬੀਤੀ ਰਾਤ ਕੋਟਾ ‘ਚ ਘੱਟੋ-ਘੱਟ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਵੱਧ ਹੈ।
ਮੌਸਮ ਵਿਭਾਗ ਮੁਤਾਬਕ ਗਰਮੀ ਦਾ ਕਹਿਰ ਜਾਰੀ ਰਹੇਗਾ। ਆਈਐਮਡੀ (IMD)ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ, ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ 29 ਮਈ ਤੱਕ ਭਿਆਨਕ ਗਰਮੀ ਜਾਰੀ ਰਹੇਗੀ। ਇਸ ਤੋਂ ਇਲਾਵਾ, ਹਿਮਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਵੀ ਗੰਭੀਰ ਸਥਿਤੀਆਂ ਜਾਰੀ ਰਹਿਣਗੀਆਂ
ਹਿੰਦੂਸਥਾਨ ਸਮਾਚਾਰ