Sangrur: ਪਿੰਡ ਦੀ ਸੱਥ ਵਿੱਚ ਬੈਠੇ ਇਕ ਨੌਜਵਾਨਾਂ ਉਤੇ ਕੁਝ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ ਇਕ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਰ ਪਿੰਡ ਕਾਲੇਕੇ ਵਿਖੇ ਨੌਜਵਾਨ ਸੱਥ ਵਿੱਚ ਬੈਠੇ ਸਨ। ਇਸ ਦੌਰਾਨ 15-20 ਹਮਲਾਵਰਾਂ ਨੇ ਉਨ੍ਹਾਂ ਉਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਨੌਜਵਾਨ ਰੁਪਿੰਦਰ ਸ਼ਰਮਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਉਸਦੇ ਦੂਜੇ ਸਾਥੀ ਦੇ ਹੱਥ ਵਿੱਚ ਵੀ ਗੋਲੀ ਪਾਰ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਤੁਰੰਤ ਜ਼ਖਮੀ ਹਾਲਤ ਵਿੱਚ ਦੋਵਾਂ ਨੂੰ ਸਰਕਾਰੀ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਜ਼ਖਮੀ ਰੁਪਿੰਦਰ ਸ਼ਰਮਾ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਜਸਪਾਲ ਸਿੰਘ ਦਾ ਹਸਪਤਾਲ ਵਿਚ ਜੇਰੇ ਇਲਾਜ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ