Ram Rahim News: ਡੇਰਾ ਮੁਖੀ ਬਾਬਾ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਪਾਈਕੋਰਟ ਵੱਲੋੰ ਵੱਡੀ ਰਾਹਤ ਮਿਲੀ ਹੈ। ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਬਾਬਾ ਰਾਮ ਰਹੀਮ ਨੂੰ ਕੋਰਟ ਨੇ ਬਰੀ ਕਰ ਦਿੱਤੇ ਹੈ। ਹਾਈਕੋਰਟ ਨੇ CBI ਕੋਰਟ ਦੇ ਫੈਸਲੇ ਨੂੰ ਰੱਦ ਕਰਦਿਆਂ ਹੋਇਆਂ ਡੇਰਾ ਮੁੱਖੀ ਸਮੇਤ 5 ਮੁਲਜ਼ਮਾਂ ਨੂੰ ਬਰੀ ਕੀਤਾ ਹੈ। CBI ਕੋਰਟ ਨੇ ਬਾਬਾ ਰਾਮ ਮਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਗੁਰਮੀਤ ਰਾਮ ਰਹੀਮ ‘ਤੇ 31 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਾਰੇ ਦੋਸ਼ੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਸਜ਼ਾ ਸੁਣਾਈ ਗਈ ਹੈ।
ਸੀਬੀਆਈ (CBI) ਨੇ ਗੁਰਮੀਤ ਰਾਮ ਰਹੀਮ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਦੂਜੇ ਪਾਸੇ ਗੁਰਮੀਤ ਰਾਮ ਰਹੀਮ ਦੇ ਵਕੀਲ ਅਜੇ ਵਰਮਨ ਨੇ ਕਿਹਾ ਸੀ ਕਿ ਉਹ ਇਸ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣਗੇ।
ਇਸ ਤੋਂ ਬਾਅਦ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ, ਜਿਸ ਵਿੱਚ ਸੀਬੀਆਈ (CBI)ਦੀ ਵਿਸ਼ੇਸ਼ ਅਦਾਲਤ ਵੱਲੋਂ ਦਿੱਤੇ ਫੈਸਲੇ ਨੂੰ ਰੱਦ ਕਰਦਿਆਂ ਰਾਮ ਰਹੀਮ ਅਤੇ ਚਾਰ ਹੋਰ ਵਿਅਕਤੀਆਂ ਨੂੰ ਬਰੀ ਕਰ ਦਿੱਤਾ ਗਿਆ।