Nawanshahr: 1 ਜੂਨ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਦੌਰਾਨ ਜਿਸ ਜਿਸ ਬੂਥ ਤੇ ਪਿਛਲੀਆਂ ਚੋਣਾਂ ਨਾਲੋਂ ਦਸ ਪ੍ਰਤੀਸ਼ਤ ਜਾਂ ਇਸ ਤੋਂ ਵੱਧ ਵੋਟਿੰਗ ਹੋਵੇਗੀ। ਉਹਨਾਂ ਪੋਲਿੰਗ ਬੂਥਾਂ ਦੇ ਬੀ ਐਲਓਜ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜ ਹਜਾਰ ਰੁਪਏ ਅਤੇ ਪ੍ਰਸੰਸਾ ਪੱਤਰ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਸਹਾਇਕ ਰਿਟਰਨਿੰਗ ਅਫਸਰ ਵਿਕਰਮਜੀਤ ਸਿੰਘ ਪਾਂਥੇ ਉਪ ਮੰਡਲ ਮੈਜਿਸਟਰੇਟ ਬੰਗਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਬੀਐਲਓ ਨੂੰ ਵੱਖ ਵੱਖ ਸਮੇਂ ਤੇ ਟ੍ਰੇਨਿੰਗਾਂ ਦੇ ਕੇ ਪ੍ਰੇਰਤ ਕੀਤਾ ਜਾ ਚੁੱਕਾ ਹੈ ਅਤੇ ਕਿ ਸਮੂਹ ਬੀ ਐਲ ਓ ਸਾਹਿਬਾਨ ਨੂੰ ਉਹਨਾਂ ਵੱਲੋਂ ਪਹਿਲਾਂ ਤੋਂ ਹੀ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਸ ਸਬੰਧ ਵਿੱਚ ਜਨਰਲ ਅਬਜਰਵਰ ਡਾ ਹੀਰਾ ਲਾਲ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸਰਦਾਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪਹਿਲਾਂ ਹੀ ਹਰ ਬੂਥ ਤੇ ਬੂਥ ਮੈਨੇਜਮੈਂਟ ਕਮੇਟੀਆਂ ਬਣਾਈਆਂ ਜਾ ਚੁੱਕੀਆਂ ਹਨ ਜਿਨਾਂ ਵੱਲੋਂ ਵੋਟਿੰਗ ਪ੍ਰਤੀਸ਼ਤ ਨੂੰ ਵਧਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ।
ਹਿੰਦੂਸਥਾਨ ਸਮਾਚਾਰ