New York: ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ 5 ਜੂਨ ਨੂੰ ਆਇਰਲੈਂਡ ਦੇ ਖਿਲਾਫ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ() ਦੇ ਪਹਿਲੇ ਮੈਚ ਤੋਂ ਪਹਿਲਾਂ ਨਿਊਯਾਰਕ ਵਿੱਚ ਟੀਮ ਇੰਡੀਆ ਵਿੱਚ ਸ਼ਾਮਲ ਹੋ ਗਏ। ਆਈਸੀਸੀ ਟੀ-20 ਵਿਸ਼ਵ ਕੱਪ (ICC T20 World Cup)1 ਤੋਂ 29 ਜੂਨ ਤੱਕ ਵੈਸਟਇੰਡੀਜ਼ ਅਤੇ ਅਮਰੀਕਾ ਵਿੱਚ ਖੇਡਿਆ ਜਾਵੇਗਾ। ਮੈਨ ਇਨ ਬਲੂ ਵੀ 1 ਜੂਨ ਨੂੰ ਨਿਊਯਾਰਕ ਦੇ ਨਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਬੰਗਲਾਦੇਸ਼ ਦੇ ਖਿਲਾਫ ਆਪਣਾ ਇਕਲੌਤਾ ਅਭਿਆਸ ਮੈਚ ਖੇਡੇਗੀ।
ਬੁੱਧਵਾਰ ਨੂੰ ਇੰਸਟਾਗ੍ਰਾਮ ‘ਤੇ ਪੰਡਯਾ ਨੇ ਘੋਸ਼ਣਾ ਕੀਤੀ ਕਿ ਉਹ “ਰਾਸ਼ਟਰੀ ਡਿਊਟੀ ‘ਤੇ ਹਨ” ਅਤੇ ਟੂਰਨਾਮੈਂਟ ਤੋਂ ਪਹਿਲਾਂ ਭਾਰਤੀ ਟੀਮ ਨਾਲ ਜੁੜ ਗਏ ਹਨ। ਭਾਰਤ ਆਪਣੀ ਟੀ-20 ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ 5 ਜੂਨ ਨੂੰ ਨਿਊਯਾਰਕ ਦੇ ਨਸਾਓ ਕਾਊਂਟੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਆਇਰਲੈਂਡ ਖਿਲਾਫ ਕਰੇਗਾ। ਇਸ ਦੌਰਾਨ, ਭਾਰਤ ਅਤੇ ਪਾਕਿਸਤਾਨ ਵਿਚਾਲੇ ਸਭ ਤੋਂ ਵੱਧ ਉਡੀਕਿਆ ਜਾਣ ਵਾਲਾ ਬਲਾਕਬਸਟਰ ਮੁਕਾਬਲਾ 9 ਜੂਨ ਨੂੰ ਹੋਵੇਗਾ। ਇਸ ਤੋਂ ਬਾਅਦ ਉਹ ਟੂਰਨਾਮੈਂਟ ਦੇ ਸਹਿ-ਮੇਜ਼ਬਾਨ ਅਮਰੀਕਾ (12 ਜੂਨ) ਅਤੇ ਕੈਨੇਡਾ (15 ਜੂਨ) ਨਾਲ ਆਪਣੇ ਗਰੁੱਪ ਏ ਮੈਚ ਖੇਡਣਗੇ।
ਹਿੰਦੂਸਥਾਨ ਸਮਾਚਾਰ