Islamabad: ਪਾਕਿਸਤਾਨ ਦੇ ਬਲੋਚਿਸਤਾਨ ਦੇ ਵਾਸ਼ੁਕ ਜ਼ਿਲ੍ਹੇ ‘ਚ 29 ਮਈ ਬੁੱਧਵਾਰ ਨੂੰ ਸਵੇਰੇ ਇਕ ਯਾਤਰੀ ਬੱਸ ਦੇ ਖਾਈ ‘ਚ ਡਿੱਗਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ। ਬਚਾਅ ਅਧਿਕਾਰੀਆਂ ਮੁਤਾਬਕ ਇਸ ਹਾਦਸੇ ‘ਚ ਤਕਕਰੀਬ 22 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਸਿਵਲ ਹਸਪਤਾਲ ਬਸੀਮਾ ਲਿਜਾਇਆ ਗਿਆ।
ਬਚਾਅ ਅਧਿਕਾਰੀਆਂ ਮੁਤਾਬਕ ਯਾਤਰੀ ਬੱਸ ਦਾ ਟਾਇਰ ਫਟਣ ਕਾਰਨ ਇਹ ਹਾਦਸਾ ਵਾਪਰਿਆ। ਬੱਸ ਗਵਾਦਰ ਤੋਂ ਕਵੇਟਾ ਜਾ ਰਹੀ ਸੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਾਦਸੇ ‘ਤੇ ਦੁੱਖ ਪ੍ਰਗਟਾਵਾ ਕੀਤਾ ਅਤੇ ਵਿਛੜੀਆਂ ਰੂਹਾਂ ਲਈ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਵੀ ਹਾਦਸੇ ‘ਚ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਲਈ ਪ੍ਰਾਰਥਨਾ ਕੀਤੀ।
ਹਿੰਦੂਸਥਾਨ ਸਮਾਚਾਰ