Fazilka Election Commissioner: ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ, ਆਈ.ਏ.ਐਸ.ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸਕਤੀਆ ਦੀ ਵਰਤੋਂ ਕਰਦੇ ਹੋਏ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 1 ਜੂਨ 2024 ਨੂੰ ਜਿਲ੍ਹਾ ਫਾਜਿਲਕਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਲਗਾਏ ਗਏ ਹਨ।
ਹੁਕਮਾਂ ਮੁਤਾਬਕ ਪੋਲਿੰਗ ਬੂਥਾਂ ਜਾ ਜਨਤਕ/ਨਿੱਜੀ ਜਗਾਂ ਤੇ ਕਿਸੇ ਵੀ ਉਮੀਦਵਾਰ ਜਾ ਉਸ ਦੇ ਸਮਰਥਕਾਂ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋ ਪੋਲਿੰਗ ਬੂਥਾਂ ਦੇ ਨਜਦੀਕ ਸੋਰ ਸਰਾਬਾ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਵੱਲੋ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਉਡ ਸਪੀਕਰ/ਮੇਗਾਫੋਨ ਅਦਿ ਦੀ ਵਰਤੋਂ ਨਹੀ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਹੋਣ ਅਬਜਰਵਰ, ਪ੍ਰਸਾਸਨਿਕ/ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪ੍ਰੋਸਟਰ/ਬੈਨਰ ਨਹੀ ਲਗਾਇਆ ਜਾਵੇਗਾ।
ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀ ਲਗਾਏਗਾ। ਕੋਈ ਵੀ ਵਿਅਕਤੀ, ਸਿਵਾਏ ਭਾਰਤ ਚੋਣ ਕਮਿਸਨ, ਮੁੱਖ ਚੋਣ ਅਫਸਰ, ਪੰਜਾਬ ਜ਼ਿਲ੍ਹਾ ਚੋਣ ਅਫਸਰ, ਜ਼ਿਲ੍ਹਾ ਫਾਜ਼ਿਲਕਾ ਜਾ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਿਤ ਵਿਅਕਤੀ ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀ ਲਿਜਾਏਗਾ।
ਭਾਰਤ ਚੋਣ ਕਮਿਸ਼ਨ ਵੱਲੋ ਘੋਸਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫਾਜਿਲਕਾ ਅੰਦਰ ਲੋਕ ਸਭਾ ਚੋਣ ਲਈ ਵੋਟਾਂ ਮਿਤੀ 1 ਜੂਨ 2024 ਨੂੰ ਪੈ ਰਹੀਆ ਹਨ ਅਤੇ ਵੋਟਾ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋ ਰਹੀ ਹੈ। ਲੋਕ ਸਭਾ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵਲੋ ਸੈਲੂਲਰ ਫੋਨ/ਵਾਇਰਲੈਸ ਸੈਟ/ਲਾਉਂਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸਾਂਤੀ ਭੰਗ ਹੋਣ ਦਾ ਅੰਦੇਸ਼ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਂਦਾ ਹੋ ਸਕਦਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਇਵੇਟ/ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ, ਸਾਂਤੀ ਪੂਰਵਕ ਨੇਪਰੇ ਚਾੜਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣ ਜਰੂਰੀ ਹਨ।
ਹਿੰਦੂਸਥਾਨ ਸਮਾਚਾਰ