Shree Anandpur Sahib/ Punjab: ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਤਬਾਹ ਹੋ ਚੁੱਕੇ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਪੈਕੇਜ ਲੈ ਕੇ ਆਉਣਗੇ।
ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਦਯੋਗ ਤਬਾਹ ਹੋਣ ਕਾਰਨ ਹਲਕੇ ਦੇ ਵਿਕਾਸ ਨੂੰ ਬ੍ਰੇਕਾਂ ਲੱਗ ਗਈਆਂ ਸਨ ਜਿਨ੍ਹਾਂ ਨੂੰ ਮੁੜ ਤੋਂ ਰਫ਼ਤਾਰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੀ ਸੰਗਤ ਦੀਆਂ ਸਹੂਲਤਾਂ ਲਈ ਵੱਡੇ ਪੱਧਰ ਤੇ ਕੰਮ ਕਰਨ ਦੀ ਲੋੜ ਹੈ ਜਿਸ ਲਈ ਯੋਜਨਾ ਤਿਆਰ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਪੰਜਾਬ ਅਤੇ ਦੇਸ਼ ਦੇ ਲਈ ਘਾਤਕ ਹੈ। ਉਨਾਂ ਕਿਹਾ ਕਿ ਦਿੱਲੀ ਹਰਿਆਣਾ ਅਤੇ ਚੰਡੀਗੜ੍ਹ ਇਹ ਇਕੱਠੇ ਚੋਣਾਂ ਲੜ ਰਹੇ ਹਨ ਅਤੇ ਪੰਜਾਬ ਵਿੱਚ ਇੱਕ ਦੂਜੇ ਨੂੰ ਚੋਰ ਆਖਦੇ ਹਨ। ਪੰਜਾਬ ਦੇ ਲੋਕਾਂ ਨੂੰ ਇਹਨਾਂ ਦੋਵਾਂ ਪਾਰਟੀਆਂ ਦੇ ਠੱਗ ਬੰਧਨ ਦਾ ਪਤਾ ਚੱਲ ਗਿਆ ਹੈ ਹੁਣ ਲੋਕ ਸਭਾ ਚੋਣਾਂ ਵਿੱਚ ਪੰਜਾਬੀ ਇਹਨਾਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।
ਹਿੰਦੂਸਥਾਨ ਸਮਾਚਾਰ