Shree Amritsar Sahib: ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਿਆਈ ਦਿਵਸ 31 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਸ੍ਰੀ ਕੋਠਾ ਸਾਹਿਬ ਵਾਲੇ ਅਸਥਾਨ ’ਤੇ ਗੁਰਤਾ ਗੱਦੀ ਸੌਂਪੀ ਸੀ। ਇਸ ਉਪਰੰਤ ਛੇਵੇਂ ਪਾਤਸ਼ਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਦਿੱਲੀ ਦੇ ਤਖ਼ਤ ਨੂੰ ਚੈਲੇਂਜ ਕਰਦਿਆਂ ਸੰਗਰਾਮ ਦੀ ਸ਼ੁਰੂਆਤ ਕੀਤੀ ਸੀ ਤੇ ਇਹ ਸੰਗਰਾਮ ਅੱਜ ਵੀ ਜਾਰੀ ਹੈ।
ਹਿੰਦੂਸਥਾਨ ਸਮਾਚਾਰ