Shimla/JP Nadda: : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਬਿਲਾਸਪੁਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਵਿਜੇਪੁਰ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਜੇਪੀ ਨੱਡਾ ਆਪਣੀ ਪਤਨੀ ਮੱਲਿਕਾ ਨੱਡਾ ਨਾਲ ਸਵੇਰੇ 7 ਵਜੇ ਪੋਲਿੰਗ ਬੂਥ ‘ਤੇ ਪਹੁੰਚੇ ਅਤੇ ਸਭ ਤੋਂ ਪਹਿਲਾਂ ਵੋਟ ਪਾਈ।
ਵੋਟ ਪਾਉਣ ਤੋਂ ਬਾਅਦ ਨੱਡਾ ਨੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਮਜ਼ਬੂਤ, ਸਮਰੱਥ, ਵਿਕਸਤ, ਸ਼ਕਤੀਸ਼ਾਲੀ ਅਤੇ ਆਤਮ-ਨਿਰਭਰ ਭਾਰਤ ਲਈ ਸਾਰੇ ਵੋਟਰ ਵੱਡੀ ਗਿਣਤੀ ਵਿੱਚ ਆ ਕੇ ਆਪਣੀ ਵੋਟ ਪਾਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਭੂਮਿਕਾ ਨਿਭਾਉਣ।
ਦੂਜੇ ਪਾਸੇ ਸੂਬਾ ਭਾਜਪਾ ਪ੍ਰਧਾਨ ਰਾਜੀਵ ਬਿੰਦਲ ਨੇ ਸਿਰਮੌਰ ਜ਼ਿਲ੍ਹੇ ਦੇ ਹੈੱਡਕੁਆਰਟਰ ਨਾਹਨ ਦੇ ਪੋਲਿੰਗ ਬੂਥ ’ਤੇ ਆਪਣੀ ਵੋਟ ਪਾਈ। ਉਨ੍ਹਾਂ ਲੋਕਾਂ ਨੂੰ 100 ਫੀਸਦੀ ਵੋਟ ਪਾਉਣ ਦਾ ਸੱਦਾ ਦਿੰਦਿਆਂ ਇਸ ਨੂੰ ਦੇਸ਼ ਦੇ ਵਿਕਾਸ ਦੀ ਗਾਰੰਟੀ ਦੱਸਿਆ।
ਹਿੰਦੂਸਥਾਨ ਸਮਾਚਾਰ