Punjab Lok Sabha Election Result 2024 Live Update/ Chandigarh: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਰੁਝਾਨ ਆ ਗਿਆ ਹੈ। ਜਿਸ ਅਨੁਸਾਰ ਸੂਬੇ ਵਿਚ ਕਾਂਗਰਸ ਪਾਰਟੀ ਛੇ ਸੀਟਾਂ ‘ਤੇ, ਆਮ ਆਦਮੀ ਪਾਰਟੀ ਤਿੰਨ, ਅਕਾਲੀ ਦਲ ਦੋ ਅਤੇ ਆਜ਼ਾਦ ਉਮੀਦਵਾਰ ਦੋ ਸੀਟਾਂ ‘ਤੇ ਅੱਗੇ ਚੱਲ ਰਹੇ ਹਨ। ਭਾਰਤੀ ਜਨਤਾ ਪਾਰਟੀ ਸੂਬੇ ਵਿੱਚ ਅਜੇ ਤੱਕ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਹੈ।
ਚੋਣ ਕਮਿਸ਼ਨ ਅਨੁਸਾਰ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ 5416, ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਗੁਰਜੀਤ ਸਿੰਘ ਔਜਲਾ 7217, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 42 ਹਜ਼ਾਰ 487, ਲੁਧਿਆਣਾ ਤੋਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 1410 ਵੋਟਾਂ ਨਾਲ, ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ 14 ਹਜ਼ਾਰ 137 ਅਤੇ ਪਟਿਆਲਾ ਤੋਂ ਧਰਮਵੀਰ ਗਾਂਧੀ 3774 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਦੂਜੇ ਪਾਸੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਰਾਜ ਕੁਮਾਰ ਚੱਬੇਵਾਲ 5660, ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ 3362 ਵੋਟਾਂ ਨਾਲ, ਸੰਗਰੂਰ ਲੋਕ ਸਭਾ ਹਲਕੇ ਤੋਂ ਗੁਰਮੀਤ ਸਿੰਘ ਮੀਤ ਹੇਅਰ 39 ਹਜ਼ਾਰ 261 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਨਰਦੇਵ ਸਿੰਘ ਬੌਬੀ ਮਾਨ 3154 ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 9057 ਵੋਟਾਂ ਨਾਲ ਅੱਗੇ ਚੱਲ ਰਹੀ ਹਨ। ਸੂਬੇ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 36 ਹਜ਼ਾਰ 172 ਵੋਟਾਂ ਨਾਲ ਅਤੇ ਫਰੀਦਕੋਟ ਲੋਕ ਸਭਾ ਸੀਟ ਤੋਂ ਸਰਬਜੀਤ ਸਿੰਘ ਖਾਲਸਾ 19 ਹਜ਼ਾਰ 512 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਹਿੰਦੂਸਥਾਨ ਸਮਾਚਾਰ