Lok Sabha Election 2024/ Shree Fatehgarh Sahib : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਚੋਂ ਸ੍ਰੀ ਫਤਹਿਗੜ੍ਹ ਸਾਹਿਬ ਦੀ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਵਲੋਂ ਲਵਾਤਾਰ ਦੂਸਰੀ ਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਗਈ ਹੈ।
ਚੋਣ ਕਮਿਸ਼ਨ ਵਲੋਂ ਜਾਰੀ ਆਂਕੜਿਆਂ ਅਨੁਸਾਰ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੂੰ ਕੁੱਲ 3,32,591 ਵੋਟਾਂ ਹਾਸਲ ਹੋਈਆਂ ਹਨ ਅਤੇ ਉਨ੍ਹਾਂ ਨੇ 34,202 ਵੋਟਾਂ ਦੀ ਲੀਡ ਨਾਲ ਇਹ ਜਿੱਤ ਹਾਸਲ ਕੀਤੀ ਹੈ। ਇਥੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਕੁੱਲ 2,98,389 ਵੋਟਾਂ ਹਾਸਲ ਹੋਈਆਂ ਹਨ ਜਦਕਿ ਭਾਜਪਾ ਦੇ ਉਮੀਦਵਾਰ ਗੇਜਾ ਰਾਮ ਨੂੰ ਕੁੱਲ 1,27,521 ਵੋਟਾਂ ਹਾਸਲ ਹੋਈਆਂ ਹਨ ਜਦਕਿ ਅਕਾਲੀ ਦਲ ਦੇ ਉਮੀਦਵਾਰ ਨੂੰ ਬਿਕਰਮਜੀਤ ਸਿੰਘ ਖਾਲਸਾ ਨੂੰ 1,26,730 ਵੋਟਾਂ ਹਾਸਲ ਹੋਈਆਂ ਹਨ।
ਹਿੰਦੂਸਥਾਨ ਸਮਾਚਾਰ